ਬਠਿੰਡਾ-ਭੁੱਚੋ ਰੋਡ ‘ਤੇ ਟੋਲ ਪਲਾਜ਼ਾ ਨੇੜੇ ਟਰੱਕ-ਕਾਰ ਦੀ ਟੱਕਰ, ਚਾਰ ਲੋਕਾਂ ਦੀ ਮੌਤ
ਬਠਿੰਡਾ: ਸੋਮਵਾਰ ਦੁਪਹਿਰ ਬਠਿੰਡਾ-ਭੁੱਚੋ ਰੋਡ ‘ਤੇ ਭੁੱਚੋ ਟੋਲ ਪਲਾਜ਼ਾ ਨੇੜੇ ਇੱਕ ਟਰੱਕ ਅਤੇ ਇੱਕ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਜਦੋਂ ਕਿ ਤਿੰਨ ਤੋਂ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਜਾ ਰਿਹਾ ਹੈ। ਪੁਲਿਸ ਨੇ ਵੀ ਮਾਮਲੇ ਦੀ […]
By :
Amritpal Singh
Updated On: 21 Jul 2025 17:02:PM

ਬਠਿੰਡਾ: ਸੋਮਵਾਰ ਦੁਪਹਿਰ ਬਠਿੰਡਾ-ਭੁੱਚੋ ਰੋਡ ‘ਤੇ ਭੁੱਚੋ ਟੋਲ ਪਲਾਜ਼ਾ ਨੇੜੇ ਇੱਕ ਟਰੱਕ ਅਤੇ ਇੱਕ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਜਦੋਂ ਕਿ ਤਿੰਨ ਤੋਂ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਜਾ ਰਿਹਾ ਹੈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।