ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ, ਝੀਲ ਚੋਂ ਮਿਲੀ ਲਾਸ਼, ਕੈਨੇਡੀਅਨ ਪੁਲਿਸ ਨੇ ਫ਼ੋਨ ਕਰੇ ਪਰਿਵਾਰ ਨੂੰ ਕੀਤਾ ਸੂਚਿਤ

Kapurthala News: ਦਵਿੰਦਰ ਸਿੰਘ ਦੀ ਲਾਸ਼ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੀ ਇੱਕ ਝੀਲ ਵਿੱਚੋਂ ਮਿਲੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਪਿਆ। Punjabi Youth Murdered in Canada: ਪੰਜਾਬ ਦੇ ਕਪੂਰਥਲਾ ਦੇ ਭੁਲੱਥ ਦੇ ਰਾਏਪੁਰ ਪੀਰ ਬਖਸ਼ਵਾਲਾ ਪਿੰਡ ਦਾ ਰਹਿਣ ਵਾਲਾ ਦਵਿੰਦਰ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। […]
Khushi
By : Updated On: 24 Jul 2025 11:00:AM
ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਕਤਲ, ਝੀਲ ਚੋਂ ਮਿਲੀ ਲਾਸ਼, ਕੈਨੇਡੀਅਨ ਪੁਲਿਸ ਨੇ ਫ਼ੋਨ ਕਰੇ ਪਰਿਵਾਰ ਨੂੰ ਕੀਤਾ ਸੂਚਿਤ

Kapurthala News: ਦਵਿੰਦਰ ਸਿੰਘ ਦੀ ਲਾਸ਼ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੀ ਇੱਕ ਝੀਲ ਵਿੱਚੋਂ ਮਿਲੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਪਿਆ।

Punjabi Youth Murdered in Canada: ਪੰਜਾਬ ਦੇ ਕਪੂਰਥਲਾ ਦੇ ਭੁਲੱਥ ਦੇ ਰਾਏਪੁਰ ਪੀਰ ਬਖਸ਼ਵਾਲਾ ਪਿੰਡ ਦਾ ਰਹਿਣ ਵਾਲਾ ਦਵਿੰਦਰ ਸਿੰਘ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਜਿਸ ਦੀ ਕੈਨੇਡਾ ‘ਚ ਮੌਤ ਹੋ ਗਈ। ਪਰ ਮ੍ਰਿਤਕ ਦਵਿੰਦਰ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁੱਤਰ ਦਾ ਕਤਲ ਕੀਤਾ ਗਿਆ ਹੈ। ਕਿਉਂਕਿ ਨੌਜਵਾਨ ਦੀ ਲਾਸ਼ ਝੀਲ ਚੋਂ ਮਿਲੀ ਸੀ।

ਉਸਦੀ ਲਾਸ਼ ਕੈਨੇਡਾ ਦੇ ਵਿਨੀਪੈਗ ਸ਼ਹਿਰ ਦੀ ਇੱਕ ਝੀਲ ਵਿੱਚੋਂ ਮਿਲੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਪਿਆ। ਦਵਿੰਦਰ ਸਿੰਘ ਲਗਭਗ 8 ਸਾਲ ਪਹਿਲਾਂ ਪੜ੍ਹਾਈ ਦੇ ਨਾਲ-ਨਾਲ ਕੰਮ ਲਈ ਕੈਨੇਡਾ ਗਿਆ ਸੀ। ਦਵਿੰਦਰ ਸਿੰਘ ਦੇ ਪਿਤਾ ਸੁਖਜਿੰਦਰ ਸਿੰਘ ਦੀ ਮੌਤ ਲਗਭਗ 20 ਸਾਲ ਪਹਿਲਾਂ ਹੋਈ ਸੀ। ਦਵਿੰਦਰ ਸਿੰਘ ਦੀ ਵਿਧਵਾ ਮਾਂ ਅਤੇ ਬੁੱਢੀ ਦਾਦੀ ਘਰ ਵਿੱਚ ਰਹਿੰਦੀ ਹੈ। ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਦਵਿੰਦਰ ਸਿੰਘ ‘ਤੇ ਸੀ।

ਪਰਿਵਾਰ ਨੇ ਕੀਤੀ ਮਾਮਲੇ ਦੀ ਜਾਂਚ ਦੀ ਮੰਗ

ਦਵਿੰਦਰ ਸਿੰਘ ਦੀ ਮਾਂ ਗੁਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਅੱਠ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਉਹ ਪਾਰਟ-ਟਾਈਮ ਨੌਕਰੀ ਵੀ ਕਰ ਰਿਹਾ ਸੀ। ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਉਦੋਂ ਪਤਾ ਲੱਗਾ ਜਦੋਂ ਕੈਨੇਡੀਅਨ ਪੁਲਿਸ ਨੇ ਪਰਿਵਾਰ ਨੂੰ ਫ਼ੋਨ ‘ਤੇ ਸੂਚਿਤ ਕੀਤਾ।

ਗੁਰਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦਵਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਕੰਮ ‘ਤੇ ਚਲਾ ਗਿਆ ਸੀ। ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਕੰਮ ‘ਤੇ ਜਾ ਰਿਹਾ ਹੈ। ਉਦੋਂ ਤੋਂ ਉਨ੍ਹਾਂ ਦੇ ਪੁੱਤਰ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਦਵਿੰਦਰ ਸਿੰਘ ਦਾ ਕਤਲ ਕਰਕੇ ਝੀਲ ਵਿੱਚ ਸੁੱਟ ਦਿੱਤਾ ਗਿਆ ਹੈ। ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ 16 ਜੁਲਾਈ ਨੂੰ ਆਪਣੇ ਪੁੱਤਰ ਨਾਲ ਗੱਲ ਕੀਤੀ ਸੀ।

Read Latest News and Breaking News at Daily Post TV, Browse for more News

Ad
Ad