ਪਾਕਿਸਤਾਨ ਦੇ ਲਾਹੌਰ ‘ਚ ਭਿਆਨਕ ਰੇਲ ਹਾਦਸਾ, 30 ਯਾਤਰੀ ਜ਼ਖਮੀ
Pakistan Train Crash: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 30 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਐਕਸਪ੍ਰੈਸ ਰੇਲਗੱਡੀ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ, ਜਦੋਂ ਇਸ ਦੇ 10 ਡੱਬੇ ਪਟੜੀ ਤੋਂ ਉਤਰ […]
By :
Jaspreet Singh
Updated On: 02 Aug 2025 10:23:AM

Pakistan Train Crash: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 30 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਐਕਸਪ੍ਰੈਸ ਰੇਲਗੱਡੀ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ, ਜਦੋਂ ਇਸ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਸਥਾਨਕ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਜ਼ਖਮੀਆਂ ਦੇ ਇਲਾਜ ਲਈ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।