5 ਮੈਂਬਰੀ ਕਮੇਟੀ ਨੂੰ ਝਟਕਾ! ਅਕਾਲ ਤਖਤ ਸਾਹਿਬ ਦਾ ਸਖ਼ਤ ਹੁਕਮ; ਆਦੇਸ਼ ਨੂੰ ਇੰਨ-ਬਿੰਨ ਨਾ ਮੰਨਣ ਵਾਲੀ ਧਿਰ ਨੂੰ ਆਪੋ-ਆਪਣੀ ਸਿਆਸਤ ਮੁਬਾਰਕ

ਚੰਡੀਗੜ੍ਹ- ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ 06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ […]
Amritpal Singh
By : Updated On: 06 Aug 2025 18:43:PM
5 ਮੈਂਬਰੀ ਕਮੇਟੀ ਨੂੰ ਝਟਕਾ! ਅਕਾਲ ਤਖਤ ਸਾਹਿਬ ਦਾ ਸਖ਼ਤ ਹੁਕਮ; ਆਦੇਸ਼ ਨੂੰ ਇੰਨ-ਬਿੰਨ ਨਾ ਮੰਨਣ ਵਾਲੀ ਧਿਰ ਨੂੰ ਆਪੋ-ਆਪਣੀ ਸਿਆਸਤ ਮੁਬਾਰਕ

ਚੰਡੀਗੜ੍ਹ- ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ 06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ”– ਦਾ ਮਾਮਲਾ ਵਿਚਾਰਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 02 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਵੱਖਰੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ। ਇਸ ਸਬੰਧੀ ਹੁਣ ਤਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ, ਸਿਆਸੀ ਧਿਰਾਂ ਵਿੱਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜ੍ਹਾ ਹੈ। ਜੇਕਰ 02 ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।

ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਦੀਰਘ ਵਿਚਾਰ ਵਟਾਂਦਰਾ ਕਰਕੇ ਆਦੇਸ਼ ਕੀਤਾ ਜਾਂਦਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ, ਸਿਧਾਂਤ ਅਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਲਾਮਬੰਦੀ ਕਰਕੇ ਇਕਜੁੱਟ ਹੋ ਕੇ ਚੱਲਣ।

Read Latest News and Breaking News at Daily Post TV, Browse for more News

Ad
Ad