ਅੱਜ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ ਆਵੇਗੀ ਮੁਸ਼ਕਲ, ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਰੋਡਵੇਜ਼ ਵਲੋਂ ਚੱਕਾ ਜਾਮ ਦਾ ਐਲਾਨ

PRTC-PUNBUS Strike: ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 8 ਅਗਸਤ ਦੁਪਹਿਰ ਤੋਂ ਬਾਅਦ ਪੰਜਾਬ ਦੇ 27 ਦੇ 27 ਡਿਪੂ ਬੰਦ ਕਰਕੇ ਬੱਸਾਂ ਦਾ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਜਾਵੇਗਾ।
Punjab Roadways Strike: ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਅੱਜ ਤੋਂ ਸੂਬੇ ਦੇ ਸਾਰੇ 27 ਦੇ 27 ਡਿਪੂਆਂ ‘ਤੇ ਬੱਸਾਂ ਰੋਕ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀ ਕੀਤੀ ਗਈ। ਯੂਨੀਅਨ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 8 ਅਗਸਤ ਦੁਪਹਿਰ ਤੋਂ ਬਾਅਦ ਪੰਜਾਬ ਦੇ 27 ਦੇ 27 ਡਿਪੂ ਬੰਦ ਕਰਕੇ ਬੱਸਾਂ ਦਾ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਜਾਵੇਗਾ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਰਕਾਰ ਉਨ੍ਹਾਂ ਨੂੰ ਲਾਰੇ ਲਾ ਰਹੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਕਈ ਵਾਰ ਪੰਜਾਬ ਸਰਕਾਰ ਵੱਲੋਂ ਮੰਤਰੀ ਟਰਾਂਸਪੋਰਟੇਸ਼ਨ ਪੰਜਾਬ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕਰਨ ਲਈ ਕਈ ਮੀਟਿੰਗ ਕੀਤੀਆਂ ਜਾ ਚੁੱਕੀਆਂ ਹਨ ਪਰ ਜਿਸ ਦਾ ਹੱਲ ਅੱਜ ਤੱਕ ਨਹੀਂ ਹੋਇਆ।
ਅੱਜ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ 27 ਦੇ 27 ਪੰਜਾਬ ਰੋਡਵੇਜ਼ ਪੀਆਰਟੀਸੀ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਡਿਪੂਆਂ ‘ਤੇ ਗੇਟ ਰੈਲੀ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅੱਜ ਦੁਪਹਿਰ (08 ਅਗਸਤ) ਤੱਕ ਅਮਲੀਜਾਮਾ ਪਹਿਨਾਇਆ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮਜਬੂਰਨ ਉਹ ਸਾਰੇ ਡਿਪੂਆਂ ‘ਤੇ ਪੂਰੀ ਤਰ੍ਹਾਂ ਚੱਕਾ ਜਾਮ ਕਰਨਗੇ। ਇਸ ਨਾਲ ਆਮ ਮੁਸਾਫ਼ਰਾਂ ਨੂੰ ਵੀ ਸਫਰ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਵੇ।
ਕੀ ਹਨ ਯੂਨੀਅਨ ਦੀਆਂ ਮੰਗਾਂ ?
ਦੱਸ ਦਈਏ ਕਿ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ, ਘੱਟ ਤਨਖਾਹ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ, ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾਂ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ, ਠੇਕੇਦਾਰ ਬਾਹਰ ਕੱਢਣ, ਟਰਾਂਸਪੋਰਟ ਮਾਫੀਆ ਖਤਮ ਕਰਨ, ਕਿਲੋਮੀਟਰ ਬੱਸਾਂ ਬੰਦ ਕਰਨ, ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਸ਼ਾਮਲ ਹਨ।