ਪੰਜਾਬ ਰਾਜਪਾਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Punjab Governor greetings on the occasion of Baisakhi:ਰਾਜਪਾਲ ਪੰਜਾਬ, ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਇਹ ਤਿਉਹਾਰ ਹਾੜੀ ਦੀ ਫ਼ਸਲ ਦੇ ਪੱਕਣ ਦਾ ਪ੍ਰਤੀਕ ਹੈ, ਜਦੋਂ ਕਿਸਾਨਾਂ ਨੂੰ ਆਪਣੇ ਖੂਨ-ਪਸੀਨੇ ਦੀ ਕਮਾਈ ਦਾ ਫਲ ਮਿਲਦਾ ਹੈ ਅਤੇ ਉਹ ਖੁਸ਼ੀ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ। ਰਾਜਪਾਲ ਨੇ […]
Jaspreet Singh
By : Updated On: 12 Apr 2025 21:28:PM
ਪੰਜਾਬ ਰਾਜਪਾਲ ਨੇ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਓਹਾਰ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
Gulab Chand Kataria

Punjab Governor greetings on the occasion of Baisakhi:ਰਾਜਪਾਲ ਪੰਜਾਬ, ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਇਹ ਤਿਉਹਾਰ ਹਾੜੀ ਦੀ ਫ਼ਸਲ ਦੇ ਪੱਕਣ ਦਾ ਪ੍ਰਤੀਕ ਹੈ, ਜਦੋਂ ਕਿਸਾਨਾਂ ਨੂੰ ਆਪਣੇ ਖੂਨ-ਪਸੀਨੇ ਦੀ ਕਮਾਈ ਦਾ ਫਲ ਮਿਲਦਾ ਹੈ ਅਤੇ ਉਹ ਖੁਸ਼ੀ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ।

ਰਾਜਪਾਲ ਨੇ ਕਿਹਾ ਕਿ ਇਹ ਸ਼ੁਭ ਅਵਸਰ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ ਸੰਨ 1699 ਵਿੱਚ ਸਿੱਖਾਂ ਦੇ 10ਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਲੜਨ ਅਤੇ ਮਨੁੱਖੀ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ ਅਤੇ ਇਸ ਉਦੇਸ਼ ਲਈ ਉਨ੍ਹਾ ਨੇ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ ਸੀ।

ਕਟਾਰੀਆ ਨੇ ਕਿਹਾ ਕਿ ਇਹ ਦਿਨ ਸੰਨ 1919 ਵਿਚ ਸਾਡੀ ਆਜ਼ਾਦੀ ਦੀ ਲਹਿਰ ਵਿਚ ਇੱਕ ਮਹੱਤਵਪੂਰਨ ਮੋੜ ਸੀ ਕਿਉਂਕਿ ਇਸ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਚ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦਿਆਂ ਕਈ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਇੱਕ ਨਵਾਂ ਮੋੜ ਦਿੱਤਾ। ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਜਾਤ, ਨਸਲ, ਰੰਗ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ, ਸਮਾਜਿਕ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਮਨਾਉਣ।

Read Latest News and Breaking News at Daily Post TV, Browse for more News

Ad
Ad